ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬਰਨਾਲਾ ਤੋਂ ਖਾਟੂ ਸ਼ਿਆਮ ਅਤੇ ਸਾਲਾਸਰ ਲਈ ਬਸ ਨੂੰ ਐਮ ਪੀ ਮੀਤ ਹੇਅਰ ਨੇ ਝੰਡੀ ਦੇ ਕੇ ਕੀਤਾ ਰਵਾਨਾ

PrimekhabarPunjab Tirath yatra

ਬਰਨਾਲਾ, 11 ਸਤੰਬਰ (ਰਾਕੇਸ਼ ਜੇਠੀ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਸ਼੍ਰੀ ਖਾਟੂ ਸਿਆਮ ਅਤੇ ਸਾਲਾਸਰ ਲਈ ਜਾਣ ਵਾਲੀ ਬਸ ਨੂੰ ਐਮ ਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ਼ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਬਲਾਕ ਪ੍ਰਧਾਨ ਵਿਕਾਸ ਭੰਡਾਰੀ ਆਦਿ ਹਾਜ਼ਰ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਸ਼ਰਧਾਲੂ ਵੀ ਪਹੁੰਚੇ ਹੋਏ ਸਨ।
ਇਸ ਦੌਰਾਨ ਐਮ ਪੀ ਮੀਤ ਹੇਅਰ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਲਈ ਬਸ ਯਾਤਰਾ ਚਲਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਆਮ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਆਰਥਿਕ ਤੌਰ ‘ਤੇ ਕਮਜੋਰ ਵਰਗ ਸਮੇਤ ਹਰ ਵਿਅਕਤੀ ਆਪਣੇ ਧਾਰਮਿਕ ਵਿਸ਼ਵਾਸ ਅਨੁਸਾਰ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕੇ। ਸਰਕਾਰ ਵੱਲੋਂ ਸਰਧਾਲੂਆਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਹਨ । ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਦੀ ਅਗਵਾਈ ਚ ਜਾ ਰਹੇ ਸਰਧਾਲੂਆਂ ਵਿੱਚ ਵਿਸ਼ੇਸ਼ ਉਤਸਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਰਸਤੇ ਚ ਰਾਇਲ ਪੈਲੇਸ ਫਤਿਹਪੁਰ ਸਿ਼ਖਾਵਾਟੀ ਵਿਖੇ ਸੋਮਾ ਭੰਡਾਰੀ ਅਤੇ ਬਬੀਤਾ ਜਿੰਦਲ ਨੇ ਸਵੇਰ ਸਮੇਂ ਸਮੂਹ ਯਾਤਰੀਆਂ ਨੂੰ ਯੋਗਾ ਕਰਵਾਇਆ ਗਿਆ। ਇਸ ਦੌਰਾਨ ਹਰਦੀਪ ਸਿੰਘ ਸਰੌਂ ਫ਼ੀਲਡ ਅਫ਼ਸਰ, ਗੁਰਦੀਪ ਸਿੰਘ ਅਲਾਲ ਫੀਲਡ ਅਫ਼ਸਰ, ਯਾਤਰਾ ਗਾਈਡ ਹੈਪੀ ਔਲਖ ਸ਼ੇਰਪੁਰ ਵਾਲੇ, ਯਸ਼ ਪਾਲ ਗਰਗ, ਗਿਰਧਾਰੀ ਲਾਲ ਜਿੰਦਲ, ਰਾਮ ਲਾਲ ਬਦਰਾ, ਬਲਦੇਵ ਰਾਜ, ਸੁਰਿੰਦਰਪਾਲ, ਦੀਪ ਚੰਦ,ਗਿਆਨ ਚੰਦ, ਨਾਨਕ ਚੰਦ, ਰਾਕੇਸ਼ ਜਿੰਦਲ, ਬਲਦੇਵ ਰਾਜ ਸ਼ਰਮਾ, ਸੋਮਾ ਭੰਡਾਰੀ, ਪਾਰਸ਼ਵ ਭੰਡਾਰੀ, ਮਨਜੀਤ ਕੌਰ, ਮੀਨੂੰ ਗਰਗ, ਬਬੀਤਾ ਜਿੰਦਲ, ਗੋਬਿੰਦ ਰਾਮ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

About The Author