ਹੰਡਿਆਇਆ ਦੇ ਸੈਸੀ ਮੁਹੱਲੇ ਵਿੱਚ ਕਾਸੋ ਅਭਿਆਨ ਤਹਿਤ ਪੁਲਿਸ ਦਾ ਸਰਚ ਆਪ੍ਰੇਸ਼ਨ

PimekhabarPunjab CASO

ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਕੀਤੀ ਤਲਾਸ਼ੀ, ਕਈ ਵਿਅਕਤੀ ਰਾਊਂਡਅਪ; ਕਈ ਮੋਟਰਸਾਈਕਲ ਵੈਰੀਫਿਕੇਸ਼ਨ ਲਈ ਕਬਜ਼ੇ ’ਚ

ਹੰਡਿਆਇਆ, 11 ਸਤੰਬਰ (ਰਾਕੇਸ਼ ਜੇਠੀ):ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਕਾਸੋ (CASO) ਅਭਿਆਨ ਤਹਿਤ ਕਸਬਾ ਹੰਡਿਆਇਆ ਦੀ ਕਿਲਾ ਪੱਤੀ ਵਿਖੇ ਸਥਿਤ ਸੈਸੀ ਮੁਹੱਲੇ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਸੋ ਅਭਿਆਨ ਦਾ ਮੁੱਖ ਮਕਸਦ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣਾ ਹੈ।

ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਕਈ ਵਿਅਕਤੀਆਂ ਨੂੰ ਰਾਊਂਡਅਪ ਕਰਕੇ ਪੁੱਛਗਿੱਛ ਕੀਤੀ ਗਈ, ਜਦਕਿ ਕਈ ਮੋਟਰਸਾਈਕਲਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਪਛਾਣ ਸਬੰਧੀ ਵੈਰੀਫਿਕੇਸ਼ਨ ਲਈ ਕਬਜ਼ੇ ਵਿੱਚ ਲਿਆ ਗਿਆ। ਪੁਲਿਸ ਵੱਲੋਂ ਇਲਾਕੇ ਵਿੱਚ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ।

ਡੀਐਸਪੀ ਜਸਵਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਡੀਐਸਪੀ ਜਸਵਿੰਦਰ ਕੌਰ ਦੇ ਨਾਲ ਇੰਚਾਰਜ ਬਲਜੀਤ ਸਿੰਘ, ਐਸਐਚਓ ਜਗਜੀਤ ਸਿੰਘ, ਐਸਐਚਓ ਲਖਵਿੰਦਰ ਸਿੰਘ, ਐਸਐਚਓ ਲਖਬੀਰ ਸਿੰਘ, ਹੰਡਿਆਇਆ ਪੁਲਿਸ ਚੌਕੀ ਇੰਚਾਰਜ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ।

About The Author