ਨਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਤਿੰਨ ਵਿਅਕਤੀ ਪੁਲਿਸ ਦੇ ਹਿਰਾਸਤ ਵਿੱਚ

IMG-20260912-WA0020.jpg

ਸਕਾਰਪੀਓ ਗੱਡੀ ਵੀ ਕਬਜ਼ੇ ’ਚ, CIA ਬਰਨਾਲਾ ਦੀ ਕਾਰਵਾਈ

ਬਰਨਾਲਾ, 12 ਸਤੰਬਰ (ਰਾਕੇਸ਼ ਜੇਠੀ): ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਜਾਇਜ਼ ਅਸਲੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਬਰਨਾਲਾ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਨਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵੀ ਕਬਜ਼ੇ ਵਿੱਚ ਲਈ ਹੈ।
ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 460, ਮਿਤੀ 11 ਸਤੰਬਰ 2026 ਤਹਿਤ ਮੁਲਜ਼ਮਾਂ ਖ਼ਿਲਾਫ਼ ਧਾਰਾ 25/54/59 Arms Act ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਮਾਮਲੇ ਵਿੱਚ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ, ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ ਅਤੇ ਸੌਕੀ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਲੇਲਵਾਲਾ, ਜ਼ਿਲ੍ਹਾ ਮਾਨਸਾ ਨੂੰ ਨਾਮਜ਼ਦ ਕੀਤਾ ਗਿਆ ਹੈ।
ਕਾਰਵਾਈ ਦੌਰਾਨ ਪੁਲਿਸ ਨੇ ਇੱਕ 32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਅਤੇ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ PB-19X-3121 ਬਰਾਮਦ ਕੀਤੀ ਹੈ।
ਇਸ ਸਬੰਧੀ ਜਾਂਚ ਦੀ ਜ਼ਿੰਮੇਵਾਰੀ ਸ.ਥ. ਜਗਦੀਪ ਸਿੰਘ, ਸੀ.ਆਈ.ਏ. ਬਰਨਾਲਾ ਵੱਲੋਂ ਨਿਭਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤਾ ਗਿਆ ਨਜਾਇਜ਼ ਅਸਲਾ ਮੁਲਜ਼ਮਾਂ ਤੱਕ ਕਿਵੇਂ ਪਹੁੰਚਿਆ ਅਤੇ ਇਸ ਸਬੰਧੀ ਹੋਰ ਕੋਈ ਵਿਅਕਤੀ ਸ਼ਾਮਲ ਹੈ ਜਾਂ ਨਹੀਂ।

About The Author