ਪੰਧੇਰ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

IMG-20260923-WA0020.jpg

ਪੰਧੇਰ, 23 ਸਤੰਬਰ(ਰਾਕੇਸ਼ ਜੇਠੀ): ਸੜਕ ਸੁਰੱਖਿਆ ਫੋਰਸ ਦੇ ਰੂਟ ਨੰਬਰ 88307 ਦੇ ਇੰਚਾਰਜ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਐਸ.ਐਸ.ਐਫ ਦੀ ਟੀਮ ਨੇ ਗਸ਼ਤ ਦੌਰਾਨ ਬੱਸ ਸਟੈਂਡ ਪੰਧੇਰ ਨੇੜੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ।
ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅਸ਼ਵਨੀ ਕੁਮਾਰ ਪੁੱਤਰ ਗਿਆਨ ਚੰਦ, ਵਾਸੀ ਭੀਖੀ ਨੂੰ  ਸੱਟਾਂ ਲੱਗੀਆਂ। ਸੂਚਨਾ ਮਿਲਣ ਉਪਰੰਤ ਐਸ.ਐਸ.ਐਫ. ਟੀਮ 7:52 ਵਜੇ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਮੌਕੇ ’ਤੇ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ   ਸਮੇਤ ਸਿਪਾਹੀ ਸਤਵੀਰ ਸਿੰਘ ਤੇ ਸਿਪਾਹੀ ਗੁਰਜਿੰਦਰ ਸਿੰਘ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਟੀਮ ਚ ਹਾਜ਼ਰ ਸਨ!

About The Author

You may have missed