ਆਰੀਆ ਮਹਿਲਾ ਕਾਲਜ ਵਿੱਚ ਐਨਐਸਐਸ ਫਾਊਂਡੇਸ਼ਨ ਡੇ ਉਤਸ਼ਾਹ ਨਾਲ ਮਨਾਇਆ

IMG-20260924-WA0011.jpg

ਬਰਨਾਲਾ,24 ਸਿਤੰਬਰ(ਰਾਕੇਸ਼ ਜੇਠੀ): ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਐਨਐਸਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਐਨਐਸਐਸ ਫਾਊਂਡੇਸ਼ਨ ਡੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਲਈ ‘ਵਿਦਿਆਰਥੀ ਅਤੇ ਸੇਵਾ’ ਵਿਸ਼ੇ ’ਤੇ ਭਾਸ਼ਣ ਮੁਕਾਬਲਾ ਅਤੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ।

ਕਾਲਜ ਦੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਦੱਸਿਆ ਕਿ ਐਨਐਸਐਸ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।

ਪ੍ਰੋਗਰਾਮ ਅਫਸਰ ਮੈਡਮ ਅਰਚਨਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਐਨਐਸਐਸ ਦਾ ਵਿਸ਼ੇਸ਼ ਮਹੱਤਵ ਹੈ। ਇਹ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਆਤਮ-ਵਿਸ਼ਵਾਸ, ਟੀਮ ਭਾਵਨਾ, ਮਿਹਨਤ ਅਤੇ ਨਿਮਰਤਾ ਵਰਗੇ ਗੁਣ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਦੇ ਜੀਵਨ ਵਿੱਚ ਸੇਵਾ ਦੀ ਭਾਵਨਾ ਦਾ ਬਹੁਤ ਮਹੱਤਵ ਹੈ ਅਤੇ ਐਨਐਸਐਸ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕਰਦਾ ਹੈ।

ਭਾਸ਼ਣ ਮੁਕਾਬਲੇ ਵਿੱਚ ਬੀ.ਏ. ਭਾਗ ਤੀਜਾ ਦੀ ਰਮਨ ਨੇ ਪਹਿਲਾ ਸਥਾਨ, ਬੀ.ਏ. ਭਾਗ ਪਹਿਲਾ ਦੀ ਸੰਦੀਪ ਕੌਰ ਨੇ ਦੂਜਾ ਸਥਾਨ ਅਤੇ ਨੀਤੂ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿੱਚ ਬੀ.ਏ. ਭਾਗ ਪਹਿਲਾ ਦੀ ਲਵਪ੍ਰੀਤ ਕੌਰ ਨੇ ਪਹਿਲਾ, ਸਿਮਰਨ ਨੇ ਦੂਜਾ ਅਤੇ ਬੀ.ਏ. ਭਾਗ ਪਹਿਲਾ ਦੀ ਪਰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਹੁਸਨਪ੍ਰੀਤ ਨੂੰ ਹੌਸਲਾ ਵਧਾਉਣ ਲਈ ਵਿਸ਼ੇਸ਼ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰੋਗਰਾਮ ਅਫਸਰ ਮੈਡਮ ਆਰਤੀ ਅਗਰਵਾਲ ਅਤੇ ਮੈਡਮ ਨੀਰੂ ਜੇਠੀ ਨੇ ਜੱਜਾਂ ਦੀ ਭੂਮਿਕਾ ਨਿਭਾਈ। ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਬੂਟਾ ਲਗਾ ਕੇ ਵਿਦਿਆਰਥਣਾਂ ਨੂੰ ਐਨਐਸਐਸ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵਾਤਾਵਰਨ ਸੰਭਾਲ ਨਾਲ ਜੋੜਿਆ। ਉਨ੍ਹਾਂ ਵਿਦਿਆਰਥਣਾਂ ਨੂੰ ਐਨਐਸਐਸ ਦੀਆਂ ਸਰਗਰਮੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

About The Author

You may have missed