ਰਿਟਾ. ਡਿਪਟੀ ਡਾਇਰੈਕਟਰ ਡਾ. ਲਖਬੀਰ ਸਿੰਘ ਨੂੰ ਸ੍ਰੀ ਗੁਰੂ ਰਵਿਦਾਸ ਕਲੱਬ ਹੰਡਿਆਇਆ ਦਾ ਚੇਅਰਮੈਨ ਨਿਯੁਕਤ ਕੀਤਾ

ਹੰਡਿਆਇਆ,26ਸਤੰਬਰ(ਰਾਕੇਸ਼ ਜੇਠੀ)- ਬਰਨਾਲਾ ਦੇ ਕਸਬਾ ਹੰਡਿਆਇਆ ਵਿੱਚ ਸ੍ਰੀ ਗੁਰੂ ਰਵਿਦਾਸ ਕਲੱਬ ਸੈਦੋ ਪੱਤੀ, ਹੰਡਿਆਇਆ ਵੱਲੋਂ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਪ੍ਰਧਾਨ ਸੱਤਪਾਲ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਲਖਬੀਰ ਸਿੰਘ ਨੂੰ ਕਲੱਬ ਕਮੇਟੀ ਦਾ ਚੇਅਰਮੈਨ ਅਤੇ ਨਾਇਬ ਸਿੰਘ ਨੂੰ ਕਮੇਟੀ ਦਾ ਪੈਟਰਨ (ਸਰਪ੍ਰਸਤ) ਨਿਯੁਕਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਸੱਤਪਾਲ ਸਿੰਘ ਨੇ ਦੱਸਿਆ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਡਾ. ਲਖਬੀਰ ਸਿੰਘ ਸਾਡੇ ਪਿੰਡ ਦੇ ਜੰਮਪਲ ਹਨ ਅਤੇ ਵੱਡੇ ਅਹੁਦਿਆਂ ‘ਤੇ ਰਹਿ ਕੇ ਆਪਣੀ ਡਿਊਟੀ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮ ਵੀ ਕਰਦੇ ਰਹੇ ਹਨ। ਆਪਣੀ ਡਿਊਟੀ ਦੌਰਾਨ ਉਨ੍ਹਾਂ ਨੇ ਕਈ ਵਾਰ ਮਾਣ-ਸਨਮਾਨ ਵੀ ਪ੍ਰਾਪਤ ਕੀਤੇ ਹਨ। ਅੱਜ ਸਾਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਸਮਾਜ ਪ੍ਰਤੀ ਕੀਤੇ ਕੰਮਾਂ ਦੇ ਤਜਰਬੇ ਤੋਂ ਸਾਨੂੰ ਵੀ ਸਿੱਖਣ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਸਾਡੇ ਸ੍ਰੀ ਗੁਰੂ ਰਵਿਦਾਸ ਕਲੱਬ ਵੱਲੋਂ ਸਦਾ ਹੀ ਮਾਨਵਤਾ ਦੀ ਸੇਵਾ ਲਈ ਕੰਮ ਕੀਤੇ ਜਾਂਦੇ ਹਨ ਅਤੇ ਇਹ ਸੇਵਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਮੀਤ ਪ੍ਰਧਾਨ ਸੁਖਦੇਵ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਡਾ. ਜਸਵੀਰ ਸਿੰਘ, ਰਣਜੀਤ ਸਿੰਘ, ਰਾਮ ਸ਼ਰਨ ਸਿੰਘ, ਲਛਮਣ ਸਿੰਘ, ਹਰਜੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਗੋਰਾ, ਗੁਰਦੀਪ ਸਿੰਘ ਸੁਖਵਿੰਦਰ ਸਿੰਘ ਕਾਕਾ, ਬਬਲੀ, ਸੁਰਜੀਤ ਸਿੰਘ ਬੋਗੜ, ਸ਼ਿੰਗਾਰਾ ਸਿੰਘ, ਹਾਕਮ ਸਿੰਘ, ਅਤੇ ਸਾਰੇ ਕਮੇਟੀ ਮੈਂਬਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
