ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਵਿੱਚ ਪੋਸਟਰ ਮੇਕਿੰਗ ਮੁਕਾਬਲਾ

PrimeKhabar P LBS

ਬਰਨਾਲਾ,02ਅਕਤੂਬਰ(ਰਾਕੇਸ਼ ਜੇਠੀ): ਸ਼੍ਰੀ ਐਲ.ਬੀ.ਐਸ. ਆਰੀਆ ਮਹਿਲਾ ਕਾਲਜ, ਬਰਨਾਲਾ ਦੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 10 ਤੋਂ ਵੱਧ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਪੋਸਟਰਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ।

ਮੁਕਾਬਲੇ ਵਿੱਚ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਹਰਮਨ ਕੌਰ ਨੇ ਦੂਜਾ ਸਥਾਨ, ਜਦਕਿ ਬੀ.ਏ. ਭਾਗ ਦੂਜਾ ਦੀ ਸਾਨੀਆ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਵਿਦਿਆਰਥਣਾਂ ਨੂੰ ਸ਼ਾਬਾਸ਼ ਦਿੰਦਿਆਂ ਉਨ੍ਹਾਂ ਦੀ ਕਲਾ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਸੰਦੇਸ਼ ਦੇਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ, ਮੈਡਮ ਨੀਰੂ ਜੇਠੀ, ਮੈਡਮ ਜਸਮੀਨ, ਡਾ. ਵੀਰਪਾਲ ਕੌਰ ਅਤੇ ਫਾਈਨ ਆਰਟਸ ਦੀ ਇੰਚਾਰਜ ਮੈਡਮ ਹਰਵਿੰਦਰ ਕੌਰ ਵੀ ਹਾਜ਼ਰ ਸਨ।

About The Author

You may have missed