ਵਿਗਿਆਨ ਦੇ ਮੰਚ ’ਤੇ ਸਰਵਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲਹਿਰਾਇਆ ਪਰਚਮ

ਸਾਇੰਸ ਫੇਅਰ ਵਿੱਚ ਪਹਿਲਾ ਤੇ ਦੂਜਾ ਸਥਾਨ, ਸਾਇੰਸ ਕੁਇਜ਼ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ
ਹੰਡਿਆਇਆ,05ਅਕਤੂਬਰ(ਰਾਕੇਸ਼ ਜੇਠੀ)- ਲਾਲਾ ਕਸਤੂਰੀ ਲਾਲ ਸਕੂਲ, ਰਾਮਪੁਰਾ ਫੂਲ ਵਿਖੇ ਲੋਕਲ ਪੱਧਰ ’ਤੇ ਸਾਇੰਸ ਫੇਅਰ ਅਤੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ ਬਾਬੂ ਰਾਮ ਸਰਵਹਿਤਕਾਰੀ ਵਿਦਿਆ ਮੰਦਰ, ਹੰਡਿਆਇਆ ਦੇ ਸੱਤਵੀਂ ਤੋਂ ਦਸਵੀਂ ਜਮਾਤ ਤੱਕ ਦੇ 15 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਕੂਲ ਦੀ ਪ੍ਰਿੰਸੀਪਲ ਸੁਸ਼ਮਾ ਕੋਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੰਡਿਆਇਆ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਫੇਅਰ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਦਕਿ ਸਾਇੰਸ ਕੁਇਜ਼ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਨ੍ਹਾਂ ਮੁਕਾਬਲਿਆਂ ਵਿੱਚ ਅਲਕਾ ਭਾਰਤੀ, ਨਿਮਰਤਾ ਕੌਰ, ਪਵਨਪ੍ਰੀਤ ਕੌਰ, ਆਯੂਸ਼, ਇਸੂ ਗਰਗ, ਮਾਨਵ ਦੰਗੀ, ਖੁਸ਼ਬੂ ਕੁਮਾਰੀ, ਦਿਲਜੀਤ ਕੌਰ, ਆਰੀਆ, ਵੀਰ ਆਸ ਤਿਵਾਰੀ, ਹਰਸ਼ਿਤ ਕੁਮਾਰ, ਏਕਮਜੀਤ ਸਿੰਘ, ਸੋਨਾਕਸ਼ੀ ਸਰਿਆ ਅਤੇ ਪਿਆਸੂ ਸਮੇਤ ਵਿਦਿਆਰਥੀਆਂ ਨੇ ਭਾਗ ਲਿਆ।
ਵਿਦਿਆਰਥੀਆਂ ਨੇ ਅਧਿਆਪਕਾਂ ਨਿਰੰਜਨ ਕੁਮਾਰ, ਅਨਿਲ ਸ਼ਰਮਾ, ਸਰਿਤਾ, ਕੁਲਦੀਪ ਕੌਰ, ਸੰਦੀਪ ਕੌਰ ਅਤੇ ਖੁਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਪੂਰੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ।
ਸੰਸਥਾ ਦੇ ਵਾਈਸ ਪ੍ਰੈਸੀਡੈਂਟ ਅਸ਼ੋਕ ਕੁਮਾਰ ਸ਼ਾਸਤਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਹ ਸਫਲਤਾ ਸਿਰਫ਼ ਇੱਕ ਮੁਕਾਬਲੇ ਦੀ ਜਿੱਤ ਨਹੀਂ, ਸਗੋਂ ਬੱਚਿਆਂ ਦੀ ਮਿਹਨਤ, ਅਧਿਆਪਕਾਂ ਦੀ ਸਹੀ ਦਿਸ਼ਾ ਅਤੇ ਸਕੂਲ ਦੇ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ। ਹੰਡਿਆਇਆ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਕਿ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ ਸੁਪਨਿਆਂ ਨੂੰ ਸਫਲਤਾ ਵਿੱਚ ਬਦਲਿਆ ਜਾ ਸਕਦਾ ਹੈ।
