ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ ਵਿਦਿਆਰਥੀਆਂ ਦਾ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਦਾ ਐਕਸਪੋਜ਼ਰ ਵਿਜ਼ਿਟ

ਚੀਮਾ ਜੋਧਪੁਰ, 5ਅਕਤੂਬਰ(ਰਾਕੇਸ਼ ਜੇਠੀ):ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਕਰਵਾਏ ਜਾ ਰਹੇ ਐਕਸਪੋਜ਼ਰ ਵਿਜ਼ਿਟ ਅਧੀਨ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਵੱਖ-ਵੱਖ ਸਥਾਨਾਂ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਪੜ੍ਹਾਈ ਤੋਂ ਇਲਾਵਾ ਆਪਣੇ ਆਲੇ-ਦੁਆਲੇ ਦੇ ਵਾਤਾਵਰਨ, ਸੱਭਿਆਚਾਰਕ ਵਿਰਸੇ, ਇਤਿਹਾਸਕ ਅਤੇ ਮਹੱਤਵਪੂਰਨ ਸਥਾਨਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਪੀਐਮ ਸ਼੍ਰੀ ਸਕੂਲਾਂ ਅਧੀਨ ਵਿਦਿਆਰਥੀਆਂ ਨੂੰ ਅਨੁਭਵ-ਅਧਾਰਿਤ ਸਿੱਖਿਆ ਪ੍ਰਦਾਨ ਕਰਨ ਲਈ ਅਜਿਹੀਆਂ ਐਕਸਪੋਜ਼ਰ ਵਿਜ਼ਿਟਾਂ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਦੌਰਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਸੂਬੇ ਅਤੇ ਦੇਸ਼ ਦੀ ਭੂਗੋਲਿਕ, ਇਤਿਹਾਸਕ, ਸੱਭਿਆਚਾਰਕ ਅਤੇ ਸਮਾਜਿਕ ਵਿਰਾਸਤ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਦਾ ਹੈ।
ਇਸ ਐਕਸਪੋਜ਼ਰ ਵਿਜ਼ਿਟ ਦੌਰਾਨ ਵਿਦਿਆਰਥੀਆਂ ਨੂੰ ਤਿੰਨ ਬੱਸਾਂ ਰਾਹੀਂ ਚੰਡੀਗੜ੍ਹ ਅਤੇ ਆਸ-ਪਾਸ ਦੇ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਇਸ ਤੋਂ ਇਲਾਵਾ ਇੱਕ ਬੱਸ ਰਾਹੀਂ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਅਤੇ ਨੇੜਲੇ ਪ੍ਰਸਿੱਧ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਦੌਰੇ ਦੌਰਾਨ ਆਪਸੀ ਸਾਂਝ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ।
ਵਿਦਿਆਰਥੀਆਂ ਨੇ ਇਸ ਵਿਦਿਅਕ ਦੌਰੇ ਦਾ ਭਰਪੂਰ ਆਨੰਦ ਮਾਣਿਆ। ਦੌਰੇ ਦੌਰਾਨ ਵਿਦਿਆਰਥੀਆਂ ਲਈ ਖਾਣ-ਪੀਣ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ, ਜਿਸ ਦਾ ਉਨ੍ਹਾਂ ਨੇ ਖੂਬ ਆਨੰਦ ਲਿਆ। ਵਿਦਿਆਰਥੀਆਂ ਨੇ ਦੱਸਿਆ ਕਿ ਇਹ ਦੌਰਾ ਉਨ੍ਹਾਂ ਲਈ ਗਿਆਨਵਰਧਕ ਹੋਣ ਦੇ ਨਾਲ-ਨਾਲ ਯਾਦਗਾਰ ਅਨੁਭਵ ਵੀ ਰਿਹਾ।
ਇਸ ਮੌਕੇ ਵਿਦਿਆਰਥੀਆਂ ਦੇ ਨਾਲ ਰਿਸ਼ੂ ਗਰਗ, ਲਲਿਤਾ, ਰੀਨੋ ਵਰਗ, ਗਗਨਦੀਪ ਕੌਰ, ਉਪਾਸਨਾ ਸ਼ਰਮਾ, ਪੂਨਮ ਸ਼ਰਮਾ ਅਤੇ ਅਮਰਿੰਦਰ ਕੌਰ ਰਾਜੇਸ਼ ਕੁਮਾਰ ਲਲਿਤਾ ਸੁਮਨ ਬਾਲਾ ਜਸਵੀਰ ਕੌਰ ਸਮੇਤ ਸਕੂਲ ਦਾ ਸਟਾਫ਼ ਮੌਜੂਦ ਰਿਹਾ ਅਤੇ ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਇਆ।
ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਿਦਿਅਕ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਦੇਖੋ, ਸਿੱਖੋ ਅਤੇ ਅਨੁਭਵ ਕਰੋ ਦੇ ਸਿਧਾਂਤ ਨਾਲ ਜੋੜਦੀਆਂ ਹਨ। ਉਨ੍ਹਾਂ ਨੇ ਇਸ ਉਪਰਾਲੇ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।
