ਰਿਟਾਇਰਡ ਪ੍ਰਿੰਸੀਪਲ ਸ੍ਰੀਮਤੀ ਪ੍ਰੇਮ ਲਤਾ ਜੇਠੀ ਦੇ ਦੇਹਾਂਤ ਨਾਲ ਜੇਠੀ ਪਰਿਵਾਰ ਨੂੰ ਗਹਿਰਾ ਸਦਮਾ

PremLata Jethi

ਹੰਡਿਆਇਆ,ਅਕਤੂਬਰ (ਰਾਕੇਸ਼ ਜੇਠੀ): ਕਸਬਾ ਹੰਡਿਆਇਆ ਦੇ ਜੇਠੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਰਿਟਾਇਰਡ ਪ੍ਰਿੰਸੀਪਲ ਡਾ. ਰਜਿੰਦਰ ਜੇਠੀ ਦੀ ਧਰਮ ਪਤਨੀ ਅਤੇ ਖੁਦ ਰਿਟਾਇਰਡ ਪ੍ਰਿੰਸੀਪਲ ਸ੍ਰੀਮਤੀ ਪ੍ਰੇਮ ਲਤਾ ਜੇਠੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਭਤੀਜੇ ਮਨਦੀਪ ਜੇਠੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਉਨ੍ਹਾਂ ਦੇ ਤਾਇਆ ਜੀ ਡਾ. ਰਜਿੰਦਰ ਜੇਠੀ ਦੇ ਹੰਡਿਆਇਆ ਸਥਿਤ ਘਰ ਵਿੱਚ ਤਰੇੜਾਂ ਆ ਗਈਆਂ ਸਨ। ਇਸ ਤੋਂ ਬਾਅਦ ਪਰਿਵਾਰ ਇੱਥੋਂ ਸ਼ਿਫਟ ਹੋ ਕੇ ਬੁਢਲਾਡਾ ਵਿਖੇ ਰਹਿਣ ਲੱਗ ਪਿਆ ਸੀ।

ਉਨ੍ਹਾਂ ਦੱਸਿਆ ਕਿ ਸ੍ਰੀਮਤੀ ਪ੍ਰੇਮ ਲਤਾ ਜੇਠੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। 5 ਅਕਤੂਬਰ 2026 ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁਢਲਾਡਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੀ ਬੇਟੀ ਬਬਲੂ ਜੇਠੀ, ਦਾਮਾਦ ਵਿਸ਼ਾਲ ਤਨੇਜਾ ਸਮੇਤ ਸਮੂਹ ਜੇਠੀ ਪਰਿਵਾਰ, ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਹਾਜ਼ਰ ਰਹੇ ਅਤੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਮਨਦੀਪ ਜੇਠੀ ਨੇ ਦੱਸਿਆ ਕਿ ਤਾਈ ਜੀ ਦੀ ਅੰਤਿਮ ਸ਼ਰਧਾਂਜਲੀ ਸਮਾਰੋਹ 9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਸ੍ਰੀ ਭਵਨ ਨੇੜੇ ਪੰਚਾਇਤੀ ਗਊਸ਼ਾਲਾ, ਬੁਢਲਾਡਾ ਵਿਖੇ ਕਰਵਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਰਿਸ਼ਤੇਦਾਰਾਂ, ਸਨੇਹੀਆਂ ਅਤੇ ਜਾਣ-ਪਛਾਣ ਵਾਲਿਆਂ ਨੂੰ ਅੰਤਿਮ ਸ਼ਰਧਾਂਜਲੀ ਸਮਾਰੋਹ ਵਿੱਚ ਪਹੁੰਚ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਹੈ।

About The Author

You may have missed